Sri Harmandir Sahib (Golden Temple, Amritsar)

ਹੁਕਮਨਾਮਾ ਸਾਹਿਬ

Daily Hukamnama Sahib from Sri Harmandir Sahib

Amritsar, Punjab

ਹੁਕਮਨਾਮਾ ਸਾਹਿਬ

Nanakshahi Calendar view more

  • (Sangrand, 2026-09-01)
    Sangrand (Start of Nanakshahi Month)
  • (Pooranmashi, 2026-09-15)
    Pooranmashi (Full Moon)
  • (Masia, 2026-09-30)
    Masia (New Moon)

ਅੱਜ ਦਾ ਹੁਕਮਨਾਮਾ ਸਾਹਿਬ

Today's Hukamnama Sahib

September 24, 2026

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

English Translation

DHANAASAREE, FOURTH MEHL, FIRST HOUSE, CHAU-PADAS:

Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love.  || 1 ||   I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across.  ||  Pause  ||   The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it.  || 2 ||   I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego.  || 3 ||  The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak.  || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

ਕੱਲ੍ਹ ਦਾ ਹੁਕਮਨਾਮਾ ਸਾਹਿਬ

Yesterday's Hukamnama Sahib

September 23, 2026

ਗੁਰਮੁਖੀ (Gurmukhi)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

English Translation

RAAG DHANAASAREE, THE WORD OF DEVOTEE KABEER JEE:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

Nanakshahi Calendar - Today:

No events found for today.
📿

ਬਾਣੀਆਂ

Read daily Nitnem Baanis with translations

🖼️

Gallery

HD photos of Gurdwaras and Sikh heritage

ℹ️

About Us

Learn more about ਹਰਿ ਜੀਉ